ਲੋਕਾਂ ਨੇ ਥਾਲੀਆਂ ਵਜਾ ਕੇ ਪੀਐਮ ਮੋਦੀ ਦੇ ਮਨ ਕੀ ਬਾਤ ਪ੍ਰਗੋਰਾਮ ਦਾ ਕੀਤਾ ਵਿਰੋਧ - ਪੀਐਮ ਮੋਦੀ
ਅੰਮ੍ਰਿਤਸਰ :ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਦੇ ਬਾਰਡਰਾਂ 'ਤੇ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ। ਕਿਸਾਨ ਅੰਦੋਲਨ ਵਿਚਾਲੇ ਜਿਥੇ ਪੀਐਮ ਮੋਦੀ ਵੱਲੋਂ "ਮਨ ਕੀ ਬਾਤ" ਪ੍ਰਗੋਰਾਮ ਰਾਹੀਂ ਲੋਕਾਂ ਨੂੰ ਸੰਬੋਧਨ ਕੀਤਾ ਗਿਆ, ਉਥੇ ਹੀ ਦੂਜੇ ਪਾਸੇ ਕੇਂਦਰ ਸਰਕਾਰ ਤੋਂ ਨਰਾਜ਼ ਲੋਕਾਂ ਨੇ ਥਾਲੀਆਂ ਵਜਾ ਕੇ ਪੀਐਮ ਮੋਦੀ ਦੇ "ਮਨ ਕੀ ਬਾਤ" ਪ੍ਰਗੋਰਾਮ ਦਾ ਵਿਰੋਧ ਕੀਤਾ। ਅੰਮ੍ਰਿਤਸਰ 'ਚ ਲੋਕਾਂ ਨੇ ਥਾਲੀਆਂ ਵਜਾਉਂਦੇ ਹੋਏ ਕੇਂਦਰ ਸਰਕਾਰ ਖਿਲਾਫ ਰੋਸ ਮਾਰਚ ਵੀ ਕੱਢਿਆ। ਪ੍ਰਦਰਸ਼ਨਕਾਰਿਆਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਤੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਕੇਂਦਰ ਸਰਕਾਰ ਦਾ ਵਿਰੋਧ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਥਾਲੀਆਂ ਵਜਾਉਣ ਦਾ ਮਕਸਦ ਇਹ ਹੈ ਕਿ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਦੇ ਹੋਏ ਖੇਤੀ ਕਾਨੂੰਨ ਰੱਦ ਕਰੇ।