ਅਵਾਰਾ ਪਸ਼ੂਆਂ ਦੀ ਸੱਮਸਿਆ ਨੂੰ ਲੈ ਕੇ ਲੋਕਾਂ ਨੇ ਕੀਤਾ ਵਿਰੋਧ - ਅਵਾਰਾ ਪਸ਼ੂਆਂ ਦੀ ਸਮੱਸਿਆ
ਫਿਰੋਜ਼ਪੁਰ ਵਿੱਚ ਅਵਾਰਾ ਪਸ਼ੂਆਂ ਦੀ ਸੱਮਸਿਆਂ ਨੂੰ ਲੈ ਕੇ ਹਿੰਦੂ ਸੰਗਠਨਾਂ ਅਤੇ ਸਥਾਨਕ ਲੋਕਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੇ ਚਲਦੇ ਸ਼ਹਿਰ ਵਿੱਚ ਦੁਕਾਨਦਾਰਾਂ ਨੇ ਬਾਜ਼ਾਰ ਬੰਦ ਰੱਖੇ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਸਾਡੇ ਕੋਲੋਂ ਗਊ ਟੈਕਸ ਲੈਂਦੀ ਹੈ ਪਰ ਉਹ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਨਹੀਂ ਕਰ ਰਹੀ। ਅਵਾਰਾ ਪਸ਼ੂਆਂ ਕਾਰਨ ਸ਼ਹਿਰ ਵਿੱਚ ਆਏ ਦਿਨ ਕਈ ਸੜਕ ਹਾਦਸੇ ਵਾਪਰਦੇ ਹਨ ਅਤੇ ਇਨ੍ਹਾਂ ਹਾਦਸਿਆਂ ਵਿੱਚ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਪੁਰਾਣੀ ਗਊਸ਼ਾਲਾ ਤਾਂ ਹੈ ਪਰ ਉਸ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਨਾ ਹੋਣ ਕਾਰਨ ਉਥੇ ਅਵਾਰਾ ਪਸ਼ੂਆਂ ਨੂੰ ਰੱਖਿਆ ਨਹੀਂ ਜਾ ਸਕਦਾ। ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਨੂੰ ਮਿਲ ਕੇ ਨਵੀਂ ਗਊਸ਼ਾਲਾ ਦੀ ਉਸਾਰੀ ਅਤੇ ਅਵਾਰਾ ਪਸ਼ੂਆਂ ਦੀ ਸੱਮਸਿਆ ਨੂੰ ਹੱਲ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇ ਸਰਕਾਰ ਵੱਲੋਂ ਗਊਸ਼ਾਲਾ ਲਈ ਸਾਢੇ ਤਿੰਨ ਕਰੋੜ ਰੁਪਏ ਜਾਰੀ ਕੀਤੇ ਹਨ ਤਾਂ ਉਸ ਦੀ ਸਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਛੇਤੀ ਤੋਂ ਛੇਤੀ ਇਸ ਸੱਮਸਿਆ ਦਾ ਹੱਲ ਹੋ ਸਕੇ ਅਤੇ ਲੋਕਾਂ ਦੀ ਜਾਨ ਬਚਾਈ ਜਾ ਸਕੇ।