ਪੰਜਾਬ

punjab

ETV Bharat / videos

ਰੂਪਨਗਰ: ਸੀਵਰੇਜ ਦੀ ਸਮੱਸਿਆ ਤੋਂ ਦੁਖੀ ਲੋਕਾਂ ਨੇ ਕੀਤਾ ਧਰਨਾ ਪ੍ਰਦਰਸ਼ਨ - ਸੀਵਰੇਜ ਦੀ ਸਮੱਸਿਆ

By

Published : Jun 13, 2021, 12:56 PM IST

ਰੂਪਨਗਰ: ਜ਼ਿਲ੍ਹੇ ਦੇ ਬੇਅੰਤ ਸਿੰਘ ਨਗਰ ਚ ਲੋਕਾਂ ਨੂੰ ਸੀਵਰੇਜ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਲੋਕਾਂ ਨੇ ਸੜਕ ’ਤੇ ਧਰਨਾ ਪ੍ਰਦਰਸ਼ਨ ਕੀਤਾ। ਸਥਾਨਕਵਾਸੀਆਂ ਦਾ ਕਹਿਣਾ ਹੈ ਕਿ ਸੀਵਰੇਜ ਦੇ ਪਾਣੀ ਦਾ ਨਿਕਾਸ ਨਹੀਂ ਹੋਣ ਕਾਰਨ ਇੱਥੇ ਮਹਾਂਮਾਰੀ ਫੈਲਣ ਦਾ ਖਤਰਾ ਬਣਿਆ ਹੋਇਆ ਹੈ। ਸੀਵਰੇਜ ਦਾ ਪਾਣੀ ਘਰਾਂ ਦੇ ਵਿੱਚ ਹੀ ਵਾਪਿਸ ਆਉਣ ਲੱਗਿਆ ਹੈ ਅਤੇ ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧ ’ਚ ਨਗਰ ਕੌਂਸਲ ਨੂੰ ਵਾਰ ਵਾਰ ਕਿਹਾ ਗਿਆ ਹੈ ਪਰ ਇਸ ਬਾਬਤ ਕੋਈ ਹੱਲ ਨਹੀਂ ਕੱਢਿਆ ਗਿਆ ਹੈ। ਦੂਜੇ ਪਾਸੇ ਕੌਂਸਲਰ ਸਰਬਜੀਤ ਸਿੰਘ ਨੇ ਕਿਹਾ ਕਿ ਇਸ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾ ਰਿਹਾ ਹੈ ਪਰ ਸੀਵਰੇਜ ਦੀ ਪਾਈਪ ਧੱਸਣ ਦਾ ਮਾਮਲਾ ਜ਼ਿਆਦਾ ਗੰਭੀਰ ਹੋ ਗਿਆ ਹੈ। ਫਿਲਹਾਲ ਉਨ੍ਹਾਂ ਵੱਲੋਂ ਕੰਮ ਦੁਬਾਰਾ ਸ਼ੁਰੂ ਕੀਤਾ ਜਾਵੇਗਾ ਅਤੇ ਲੋਕਾਂ ਦੀ ਪਰੇਸ਼ਾਨੀ ਨੂੰ ਜਲਦ ਦੂਰ ਕੀਤਾ ਜਾਵੇਗਾ।

ABOUT THE AUTHOR

...view details