ਕੇਂਦਰ ਸਰਕਾਰ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ - ਮੋਦੀ ਸਰਕਾਰ ਖ਼ਿਲਾਫ਼ ਰੋਸ
ਅੰਮ੍ਰਿਤਸਰ: ਰਸੋਈ ਗੈਸ ਅਤੇ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਸਥਾਨਕ ਲੋਕਾਂ ਨੇ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਲੋਕਾਂ ਨੇ ਵੱਲੋਂ ਮੋਦੀ ਸਰਕਾਰ ਦੇ ਅੱਛੇ ਦਿਨਾਂ ਦੇ ਸਲੋਗਨ ’ਤੇ ਜੰਮ ਕੇ ਨਰਾਜ਼ਗੀ ਜਤਾਈ ਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅਸੀਂ ਮੋਦੀ ਸਰਕਾਰ ਤੋਂ ਬਹੁਤ ਖੁਸ਼ ਹਾਂ ਕਿ ਮੋਦੀ ਸਰਕਾਰ ਨੇ ਸਾਨੂੰ ਸੜਕਾਂ ’ਤੇ ਉਤਾਰ ਦਿੱਤਾ ਹੈ। ਲੋਕਾਂ ਨੇ ਕਿਹਾ ਕਿ ਸਾਨੂੰ ਮੋਦੀ ਦੇ ਅੱਛੇ ਦਿਨ ਨਹੀਂ ਚਾਹੀਦੇ, ਅਸੀਂ ਪਹਿਲਾਂ ਵਾਲੇ ਦਿਨ ਹੀ ਜਿਊਣਾ ਚਾਹੁੰਦੇ ਹਾਂ।