ਲੋਕਾਂ ਨੇ ਪੁਲਿਸ 'ਤੇ ਦੋਸ਼ੀਆਂ ਨੂੰ ਨਾ ਫੜਨ ਦਾ ਦੋਸ਼ ਲੱਗਾਉਂਦਿਆਂ ਲਾਇਆ ਧਰਨਾ - ਪੁਲਿਸ 'ਤੇ ਦੋਸ਼ੀਆਂ ਨੂੰ ਨਾ ਫੜਨ ਦਾ ਦੋਸ਼
ਮੋਗਾ: ਧਰਮਕੋਟ ਵਿਖੇ ਪਿੰਡ ਰੇੜਵਾਂ ਵਾਸੀ ਪਾਲਾਂ ਸਿੰਘ ਅਤੇ ਉਸ ਦੀ ਪਤਨੀ ਨੇ ਪਿੰਡ ਵਾਸੀਆਂ ਦੀ ਸਹਾਇਤਾ ਨਾਲ ਡੀ.ਐਸ.ਪੀ. ਧਰਮਕੋਟ ਦੇ ਦਫਤਰ ਮੂਹਰੇ ਧਰਨਾ ਲਾਇਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪਰਿਵਾਰ ਦਾ ਕਹਿਣਾ ਹੈ ਕਿ ਕੁੱਝ ਦਿਨ ਪਹਿਲਾਂ ਪਿੰਡ ਰੇੜਵਾ ਅਤੇ ਧਰਮਕੋਟ ਦੇ ਕੁੱਝ ਵਿਅਕਤੀਆਂ ਨੇ ਸਾਡੇ 'ਤੇ ਗੋਲੀਆਂ ਚਲਾਈਆਂ ਸਨ ਜਿਸ ਕਰਕੇ ਪਰਿਵਾਰ ਦੇ ਤਿੰਨ ਜੀਅ ਜ਼ਖਮੀਂ ਹੋ ਗਏ ਅਤੇ ਇਨ੍ਹਾਂ ਵਿੱਚੋਂ ਇਕ ਦੀ ਹਸਪਤਾਲ ਜਾ ਕੇ ਮੌਤ ਹੋ ਗਈ। ਉਨਾਂ ਨੇ ਪੁਲਿਸ 'ਤੇ ਕਈ ਦਿਨ ਬੀਤਣ ਦੇ ਬਾਵਜੂਦ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰਨ ਦਾ ਦੋਸ਼ ਲਗਾਇਆ। ਡੀਐਸਪੀ ਸ਼ੁਬੇਗ ਸਿੰਘ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ ਜਿਸ ਵਿੱਚ ਮੁੱਖ ਮੁਲਜ਼ਮ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਕੋਲੋਂ ਅਸਲਾ ਵੀ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ।