ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਨੇ ਘੇਰਿਆ ਟ੍ਰੀਟਮੈਂਟ ਪਲਾਂਟ - Complained
ਜਲੰਧਰ: ਕਸਬਾ ਫਿਲੌਰ ਵਿਖੇ ਆਹਲੂਵਾਲੀਆ ਪਿੰਡ ਦਾ ਰਸਤਾ ਪਾਣੀ ਨਾਲ ਕਈ ਦਿਨਾਂ ਤੋਂ ਭਰਿਆ ਹੋਇਆ ਹੈ। ਜਿਸ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੀਵਰੇਜ ਪਲਾਂਟ ਦਾ ਗੰਦਾ ਪਾਣੀ ਓਵਰਫਲੋਅ ਹੋ ਕੇ ਸੜਕਾਂ 'ਤੇ ਆ ਜਾਂਦਾ ਹੈ। ਨਾਲ ਦੇ ਪਿੰਡਾਂ ਨੇ ਕਈ ਵਾਰ ਇਸ ਦੀ ਲਿਖਤ ਵਿੱਚ ਸ਼ਿਕਾਇਤ ਦਿੱਤੀ ਹੋਈ ਹੈ ਪਰ ਉੱਚ ਅਧਿਕਾਰੀਆਂ ਵਲੋਂ ਇਸ 'ਤੇ ਕੋਈ ਵੀ ਸੁਣਵਾਈ ਨਹੀਂ ਕੀਤੀ ਜਾ ਰਹੀ। ਜਿਸ ਦੇ ਚਲਦਿਆਂ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਘਿਰਾਓ ਕੀਤਾ ਅਤੇ ਸੀਵਰੇਜ ਬੋਰਡ ਦੇ ਉੱਚ ਅਧਿਕਾਰੀਆਂ ਦੇ ਨਾਲ ਇਸ ਸਬੰਧੀ ਗੱਲਬਾਤ ਕੀਤੀ।