ਪਠਾਨਕੋਟ ਦੇ ਸਿਵਲ ਹਸਪਤਾਲ 'ਚ ਬਿਨ੍ਹਾਂ ਮਾਸਕ ਦੇ ਘੁੰਮ ਰਹੇ ਲੋਕ - People walking without masks
ਪਠਾਨਕੋਟ: ਸਿਹਤ ਵਿਭਾਗ ਪਿਛਲੇ ਕਈ ਮਹੀਨਿਆਂ ਤੋਂ ਲੋਕਾਂ ਨੂੰ ਮਾਸਕ ਪਾ ਕੇ ਰੱਖਣ ਦੀਆ ਹਦਾਇਤਾਂ ਦੇ ਰਿਹਾ ਹੈ। ਇਸ ਦੇ ਬਾਵਜੂਦ ਵੀ ਲੋਕ ਪਠਾਨਕੋਟ ਦੇ ਸਿਵਲ ਹਸਪਤਾਲ ਵਿੱਚ ਬਿਨ੍ਹਾਂ ਮਾਸਕ ਤੋਂ ਘੁੰਮਦੇ ਹੋਏ ਨਜ਼ਰ ਆ ਰਹੇ ਹਨ। ਸਿਹਤ ਵਿਭਾਗ ਦਾ ਕਹਿਣਾ ਕਿ ਜੇਕਰ ਲੋਕ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰਦੇ ਅਣਗਹਿਲੀ ਕਰਦੇ ਹਨ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਜ਼ਿਆਦਾ ਮਰੀਜਾਂ ਦੀ ਗਿਣਤੀ ਵਿੱਚ ਵਾਧਾ ਹੋ ਸਕਦਾ ਹੈ। ਐਸ.ਐਮ.ਓ ਨੇ ਕਿਹਾ ਕਿ ਸਾਡੀ ਲੋਕਾਂ ਨੂੰ ਅਪੀਲ ਹੈ ਕਿ ਉਹ ਸੋਸ਼ਲ ਡਿਸਟੇਨਸ ਦਾ ਧਿਆਨ ਰੱਖਣ ਅਤੇ ਮਾਸਕ ਪਾ ਕੇ ਰੱਖਣ।