ਜਲੰਧਰ 'ਚ ਟੁੱਟੀ ਸੜਕ 'ਤੇ ਮੀਂਹ ਦਾ ਪਾਣੀ ਜਮ੍ਹਾਂ ਹੋਣ ਕਾਰਨ ਲੋਕ ਪ੍ਰੇਸ਼ਾਨ - ਐਮਐਲਏ ਸੁਸ਼ੀਲ ਰਿੰਕੂ
ਜਲੰਧਰ: ਮਾਨਸੂਨ ਦੇ ਮੀਂਹ ਨਾਲ ਜਿੱਥੇ ਕਈ ਲੋਕਾਂ ਨੂੰ ਰਾਹਤ ਮਿਲੀ ਹੈ, ਉੱਥੇ ਹੀ ਮੀਂਹ ਕਾਰਨ ਜਲੰਧਰ ਦੇ ਕਾਲਾ ਸੰਘਿਆ ਰੋਡ ਦੇ ਹਾਲਾਤ ਕਾਫ਼ੀ ਖ਼ਰਾਬ ਹੋ ਗਏ ਹਨ। ਦਰਅਸਲ ਇਸ ਇਲਾਕੇ ਦੀ ਸੜਕ ਕਈ ਥਾਵਾਂ ਤੋਂ ਟੁੱਟੀ ਪਈ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਸਥਾਨਕ ਲੋਕਾਂ ਦਾ ਕਹਿਣਾ ਹੈ, ਉਨ੍ਹਾਂ ਨੇ ਇਸ ਸਬੰਧੀ ਕੌਂਸਲਰ ਤੇ ਵੈਸਟ ਦੇ ਐਮਐਲਏ ਸੁਸ਼ੀਲ ਰਿੰਕੂ ਨੂੰ ਵੀ ਕਈ ਵਾਰ ਕਿਹਾ ਹੈ ਪਰ ਪ੍ਰਸ਼ਾਸਨ ਅਤੇ ਕੌਂਸਲਰ ਵੱਲੋਂ ਕੋਈ ਇਸ 'ਤੇ ਕਾਰਵਾਈ ਨਹੀਂ ਕਰ ਰਿਹਾ ਹੈ।