ਲਹਿਰਾਗਾਗਾ 'ਚ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੀਤਾ ਗਿਆ ਜਾਗਰੂਕ - ਐਸਡੀਐਮ ਜੀਵਨਜੋਤ ਕੌਰ
ਸੰਗਰੂਰ: ਕੋਰੋਨਾ ਵਾਇਰਸ ਤੋਂ ਬਚਾਅ ਲਈ ਲਹਿਰਾਗਾਗਾ ਦੀ ਐਸਡੀਐਮ ਵੱਲੋਂ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਐਸਡੀਐਮ ਜੀਵਨਜੋਤ ਕੌਰ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਰਾਹਗੀਰਾਂ ਤੇ ਲੋਕਾਂ ਨੂੰ ਮਾਸਕ ਵੰਡੇ। ਉਨ੍ਹਾਂ ਲੋਕਾਂ ਨੂੰ ਮਾਸਕ ਦੀ ਮਹੱਤਤਾ ਅਤੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ। ਉਨ੍ਹਾਂ ਲੋਕਾਂ ਨੂੰ ਘਰਾਂ 'ਚ ਰਹਿਣ, ਕੋਰੋਨਾ ਤੋਂ ਬਚਾਅ ਲਈ ਜਾਰੀ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।