ਖੇਤੀ ਕਾਨੂੰਨਾਂ ਕਾਰਨ ਲੋਕਾਂ 'ਚ ਭਾਰੀ ਰੋਸ, ਭਾਜਪਾ ਨੂੰ ਵੋਟ ਨਹੀਂ ਕਰਨਗੇ ਲੋਕ-ਗੁਰਪ੍ਰੀਤ ਸਿੰਘ ਰਾਜੂ - ਖੇਤੀ ਕਾਨੂੰਨਾਂ ਕਾਰਨ ਲੋਕਾਂ 'ਚ ਭਾਰੀ ਰੋਸ
ਸ੍ਰੀ ਫ਼ਤਿਹਗੜ੍ਹ ਸਾਹਿਬ:14 ਫਰਵਰੀ ਨੂੰ ਪੰਜਾਬ 'ਚ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਮੰਡੀ ਗੋਬਿੰਦਗੜ੍ਹ 'ਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵਾਰਡ ਨੰਬਰ 5 ਦੀ ਉਮੀਂਦਵਾਰ ਰਾਧਿਕਾ ਵਰਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਖੇਤੀ ਕਾਨੂੰਨਾਂ ਕਾਰਨ ਲੋਕਾਂ 'ਚ ਭਾਰੀ ਰੋਸ ਹੈ। ਜਿਸ ਦੇ ਚਲਦੇ ਲੋਕ ਭਾਜਪਾ ਨੂੰ ਵੋਟ ਨਹੀਂ ਕਰਨਗੇ। ਉਨ੍ਹਾਂ ਕਿਹਾ ਸਾਡਾ ਉਦੇਸ਼ ਮਹਿਜ਼ ਸ਼ਹਿਰ ਦਾ ਵਿਕਾਸ ਕਰਨਾ ਹੈ। ਉਨ੍ਹਾਂ ਭਾਰੀ ਵੋਟਾਂ ਹਾਸਲ ਕਰ ਅਕਾਲੀ ਦਲ ਦੀ ਜਿੱਤ ਦਾ ਦਾਅਵਾ ਕੀਤਾ।