ਧਾਰਮਿਕ ਫਿਰਕਾਪ੍ਰਸਤੀ ਫੈਲਾਉਣ ਵਾਲੇ ਲੋਕਾਂ ਖ਼ਿਲਾਫ ਕਾਰਵਾਈ ਲਈ ਡੀਸੀ ਨੂੰ ਦਿੱਤਾ ਗਿਆ ਮੰਗ ਪੱਤਰ - ਧਾਰਮਿਕ ਫਿਰਕਾਪ੍ਰਸਤੀ
ਹੁਸ਼ਿਆਰਪੁਰ: ਬੀਤੇ ਦਿਨੀਂ ਸੋਸ਼ਲ ਮੀਡੀਆ ਅਤੇ ਕਈ ਪਿੰਡਾਂ ਵਿੱਚ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਲੋਕਾਂ ਨੂੰ ਮੁਸਲਮਾਨ ਭਾਈਚਾਰੇ ਖ਼ਿਲਾਫ਼ ਭੜਕਾਇਆ ਜਾ ਰਿਹਾ ਸੀ। ਕਈ ਥਾਵਾਂ 'ਤੇ ਤਾਂ ਮੁਸਲਮਾਨ ਭਾਈਚਾਰੇ ਦੇ ਗੁੱਜਰ ਸਮਾਜ ਦਾ ਬਾਇਕਾਟ ਕਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਸਨ। ਇਸ ਸਬੰਧੀ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਹੁਸ਼ਿਆਰਪੁਰ ਦੇ ਡੀਸੀ ਨੂੰ ਮੰਗ ਪੱਤਰ ਦੇ ਕੇ ਅਪੀਲ ਕੀਤੀ ਗਈ ਹੈ ਕਿ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।