ਕੋਰੋਨਾ ਵਾਇਰਸ: ਬੱਸਾਂ ਬੰਦ ਹੋਣ ਨਾਲ ਪੀਆਰਟੀਸੀ ਨੂੰ ਪੈ ਸਕਦੈ ਘਾਟਾ - ਕੋਰੋਨਾ ਵਾਇਰਸ
ਕੋਰੋਨਾ ਵਾਇਰਸ ਦੇ ਚਲਦੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪਬਲਿਕ ਟਰਾਂਸਪੋਰਟ ਉੱਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਗਈ ਹੈ। ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਹਦਾਇਤਾਂ ਜਾਰੀ ਕਰਦਿਆਂ ਕਈ ਠੋਸ ਕਦਮ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਦੇ ਵਿੱਚ ਨਿੱਜੀ ਅਤੇ ਸਰਕਾਰੀ ਬੱਸਾਂ ਨੂੰ ਭਲਕੇ ਤੋਂ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਬਾਰੇ ਦੱਸਦੇ ਹੋਏ ਪੀਆਰਟੀਸੀ ਦੇ ਚੇਅਰਮੈਨ ਕੇ.ਕੇ. ਸ਼ਰਮਾ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਵੇਖਦੇ ਹੋਏ ਨਿੱਜੀ ਤੇ ਸਰਕਾਰੀ ਬੱਸਾਂ ਸਣੇ ਆਟੋ ਰਿਕਸ਼ਾ ਆਦਿ ਪਬਲਿਕ ਟਰਾਂਸਪੋਰਟ ਉੱਤੇ ਰੋਕ ਲਗਾ ਦਿੱਤੀ ਗਈ ਹੈ। ਬੱਸਾਂ ਵਿੱਚ ਸਵਾਰੀਆਂ ਦੀ ਕਮੀ ਦੇ ਆਣ ਨਾਲ ਖਰਚਾ ਵਧ ਰਿਹਾ ਹੈ ਜਿਸ ਕਰਕੇ ਪੀਆਰਟੀਸੀ ਨੂੰ ਘਾਟਾ ਪੈ ਸਕਦਾ ਹੈ।