Oxygen blackmailers: ਦੀ ਕਾਲਾਬਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਦਿੱਤਾ ਮੰਗ ਪੱਤਰ - ਮਨਜੀਤ ਸਿੰਘ ਜੀਕੇ
ਅੰਮ੍ਰਿਤਸਰ: ਦਿੱਲੀ ਦੇ ਰਾਜੌਰੀ ਗਾਰਡਨ ਦੀਆਂ ਸੰਗਤਾਂ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਇਸ ਮੁਸ਼ਕਿਲ ਘੜੀ ਚ ਆਕਸੀਜਨ ਸਿਲੰਡਰ ਦੀ ਕਾਲਾਬਜ਼ਾਰੀ ਕਰਨ ਵਾਲੇ ਗੁਰੂਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਹਰਪਾਲ ਸਿੰਘ ਕੋਛੜ ਅਨੁਸਾਰ ਕੋਰੋਨਾ ਦੀ ਇਸ ਮੁਸ਼ਕਿਲ ਘੜੀ 'ਚ ਜਦੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਸਮੇਤ ਬਾਕੀ ਸਿੱਖ ਸੰਸਥਾਵਾਂ ਵਲੋਂ ਲੋੜਵੰਦਾਂ ਦੀ ਮਦਦ ਕਰਨ ਸਦਕਾ ਪੁਰੀ ਦੁਨੀਆ 'ਚ ਸਿਖ ਕੌਮ ਦੀ ਪ੍ਰਸ਼ੰਸਾ ਹੋ ਰਹੀ ਹੈ ਪਰ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੇ ਕਰੀਬੀ ਤੇ ਗੁਰਦੁਆਰਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਆਕਸੀਜਨ ਸਿਲੰਡਰਾਂ ਦੀ ਕਾਲਾਬਜਾਰੀ ਕਰਕੇ ਸਿੱਖ ਕੌਮ ਦਾ ਸਿਰ ਨੀਂਵਾ ਕਰ ਰਹੇ ਹਨ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।