ਚੰਡੀਗੜ੍ਹ 'ਚ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ - petrol and diesel price hike in chandigarh
ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਕੀਤੀ ਗਈ ਤਾਲਾਬੰਦੀ ਦਾ ਅਰਥ ਵਿਵਸਥਾ ਉੱਤੇ ਅਸਰ ਨੂੰ ਵੇਖਦਿਆਂ ਗਵਰਨਰ ਵੀਪੀ ਸਿੰਘ ਬਦਨੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ ਚੰਡੀਗੜ੍ਹ ਵਿੱਚ ਹੁਣ ਪੈਟਰੋਲ ਦੀ ਕੀਮਤ 68.62 ਤੇ ਡੀਜ਼ਲ ਦੀ ਕੀਮਤ ਹੈ 62.02 ਰੁਪਏ ਪ੍ਰਤੀ ਲੀਟਰ ਹਵੇਗੀ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਉੱਤੇ ਐਕਸਾਈਜ਼ ਡਿਊਟੀ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਜਿੱਥੇ ਪੈਟਰੋਲ ਉੱਤੇ 10 ਰੁਪਏ ਤੇ ਡੀਜ਼ਲ ਉੱਤੇ 13 ਰੁਪਏ ਐਕਸਾਈਜ਼ ਡਿਊਟੀ ਵਧਾਈ ਗਈ।