ਪੈਟਰੋਲ ਪੰਪ ਮਾਲਕਾਂ ਦਾ ਪੰਪਾਂ ਨੂੰ ਬੰਦ ਰੱਖ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ
ਹੁਸ਼ਿਆਰਪੁਰ: ਅੱਜ ਪੈਟਰੋਲ ਪੰਪ ਡੀਲਰ ਪੰਜਾਬ ਦੀ ਕਾਲ ਉੱਤੇ ਸਾਰੇ ਸੂਬੇ ਦੇ ਪੈਟਰੋਲ ਪੰਪ ਮਾਲਕਾਂ ਵੱਲੋਂ ਪੰਪਾਂ ਨੂੰ ਬੰਦ ਰੱਖ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਅੱਜ ਜਦੋਂ ਪੱਤਰਕਾਰਾਂ ਦੀ ਟੀਮ ਵੱਲੋਂ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ ਤਾਂ ਇੱਥੇ ਵੀ ਸਾਰੇ ਪੈਟਰੋਲ ਪੰਪ ਬੰਦ ਹੀ ਨਜ਼ਰ ਆਏ। ਇਸ ਦੌਰਾਨ ਪੈਟਰੋਲ ਪੰਪ ਦੇ ਮਾਲਕਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਕੀ ਸੂਬਿਆਂ ਨਾਲੋਂ ਵਧੇਰੇ ਵੈਟ (ਟੈਕਸ) ਲਗਾਇਆ ਜਾ ਰਿਹਾ ਹੈ ਜਿਸ ਕਾਰਨ ਪੈਟਰੋਲ ਪੰਪ ਮਾਲਕਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਅਜਿਹੇ ਵਿੱਚ ਉਨ੍ਹਾਂ ਦੇ ਪੰਪਾਂ ਦਾ ਖਰਚਾ ਵੀ ਪੂਰਨ ਤਰੀਕੇ ਨਾਲ ਨਹੀਂ ਨਿਕਲ ਪਾਉਂਦਾ। ਉਨ੍ਹਾਂ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਬਾਕੀ ਸੂਬਿਆਂ ਦੀ ਤਰਜ਼ ਉੱਤੇ ਪੰਜਾਬ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਤੇ ਵੈਟ ਘਟਾਇਆ ਜਾਵੇ ਤਾਂ ਜੋ ਲੋਕ ਅਤੇ ਪੰਪ ਮਾਲਕ ਕੁਝ ਰਾਹਤ ਮਹਿਸੂਸ ਕਰ ਸਕਣ।