29 ਜੁਲਾਈ ਨੂੰ ਬੰਦ ਰਹਿਣਗੇ ਸੂਬੇ ਭਰ 'ਚ ਪੈਟਰੋਲ ਪੰਪ - ਜੀਐੱਸ ਚਾਵਲਾ
ਜਲੰਧਰ: ਮੋਹਾਲੀ ਦੇ ਪੈਟਰੋਲ ਪੰਪ ਮਾਲਕ ਵੱਲੋਂ ਖੁਦਕੁਸ਼ੀ ਕਰਨ ਤੋਂ ਬਾਅਦ 29 ਤਰੀਕ ਨੂੰ ਸਾਰੇ ਪੈਟਰੋਲ ਪੰਪ ਦੇ ਡੀਲਰਾਂ ਨੇ ਪੈਟਰੋਲ ਪੰਪ ਪੂਰੇ ਦਿਨ ਬੰਦ ਕਰਨ ਦਾ ਐਲਾਨ ਕੀਤਾ ਹੈ। 29 ਜੁਲਾਈ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਬੰਦ ਰੱਖਣ ਦਾ ਪੈਟਰੋਲ ਪੰਪਾਂ ਦੇ ਡੀਲਰਾਂ ਦੀ ਐਸੋਸੀਏਸ਼ਨ ਵੱਲੋਂ ਐਲਾਨ ਕੀਤਾ ਗਿਆ ਹੈ। ਪੈਟਰੋਲ ਪੰਪ ਦੇ ਮਾਲਕ ਗੌਰਵ ਅਰੋੜਾ ਦਾ ਕਹਿਣਾ ਹੈ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਜੀਐਸ ਚਾਵਲਾ ਵੱਲੋਂ ਖੁਦਕੁਸ਼ੀ ਕੀਤੀ ਗਈ ਸੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੱਲ੍ਹ ਜੀਐਸ ਚਾਵਲਾ ਦੇ ਭੋਗ ਦੇ ਸਮੇਂ ਦੁਪਹਿਰ 12:30 ਤੋਂ 1 ਵਜੇ ਤੱਕ ਵੀ ਪੈਟਰੋਲ ਪੰਪ ਬੰਦ ਰਹਿਣਗੇ।
Last Updated : Jul 26, 2020, 8:01 PM IST