ਤੇਲ ਦੀਆਂ ਵੱਧਦੀਆਂ ਕੀਮਤਾਂ ਨੂੰ ਲੈ ਕੇ ਪੈਟਰੋਲ ਪੰਪ ਬੰਦ, ਸਰਕਾਰ ਵਿਰੁੱਧ ਪ੍ਰਦਰਸ਼ਨ
ਸ੍ਰੀ ਅਨੰਦਪੁਰ ਸਾਹਿਬ: ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਹੋਣ ਕਾਰਨ ਬੁੱਧਵਾਰ ਨੂੰ ਪੂਰੇ ਪੰਜਾਬ ਵਿੱਚ ਪੰਪ ਡੀਲਰਾਂ ਵੱਲੋਂ ਪੈਟਰੋਲ ਪੰਪ ਨੂੰ ਬੰਦ ਕਰਕੇ ਸਰਕਾਰ ਵਿਰੁੱਧ ਰੋਸ ਜ਼ਾਹਰ ਕੀਤਾ ਗਿਆ। ਪੈਟਰੋਲ ਪੰਪ ਦੇ ਮਾਲਕਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਰੇਟ ਵੱਧ ਹੋਣ ਕਾਰਨ ਸਰਹੱਦੀ ਖੇਤਰਾਂ ਦੇ ਬਾਰਡਰ ਦੇ ਨਾਲ ਲੱਗਦੇ ਪੰਪ ਮਾਲਕਾਂ ਨੂੰ ਵੱਡੇ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਿਆਣਾ ਰਾਜਸਥਾਨ ਹਿਮਾਚਲ ਪ੍ਰਦੇਸ਼ ਵਿੱਚ ਤੇਲ ਸਸਤਾ ਹੋਣ ਕਾਰਨ ਪੰਜਾਬ ਦੇ ਲੋਕ ਬਾਰਡਰ ਪਾਰ ਕਰਕੇ ਸਸਤਾ ਤੇਲ ਲਿਆਉਂਦੇ ਹਨ ਜਿਸ ਦਾ ਖਾਮਿਆਜ਼ਾ ਪੰਪ ਡੀਲਰਾਂ ਨੂੰ ਭੁਗਤਨਾ ਪੈ ਰਿਹਾ ਹੈ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਹਰਿਆਣਾ ਅਤੇ ਹਿਮਾਚਲ ਵਾਂਗ ਪੰਜਾਬ ਵਿੱਚ ਵੀ ਤੇਲ ਦੀਆਂ ਕੀਮਤਾਂ ਨੂੰ ਘਟਾਇਆ ਜਾਵੇ ਤੇ ਪੂਰੇ ਦੇਸ਼ ਵਿੱਚ ਤੇਲ ਦੀ ਇਕ ਹੀ ਕੀਮਤ ਨਿਰਧਾਰਿਤ ਕੀਤੀ ਜਾਵੇ।