ਪੀਜੀਆਈ ਡਾਕਟਰਾਂ ਨੇ ਕੋਰੋਨਾ ਤੋਂ ਠੀਕ ਹੋਏ ਮਰੀਜ਼ਾਂ ਨਾਲ ਮਨਾਇਆ 'ਵਿਸ਼ਵ ਵਾਤਾਵਰਣ ਦਿਵਸ'
ਚੰਡੀਗੜ੍ਹ: ਵਿਸ਼ਵ ਵਾਤਾਵਰਨ ਦਿਵਸ ਨੂੰ ਲੈ ਕੇ ਪੀਜੀਆਈ ਹਸਪਤਾਲ ਦੇ ਡਾਕਟਰਾਂ ਵੱਲੋਂ ਬੂੱਟੇ ਲਗਾਏ ਗਏ। ਇਸ ਮੌਕੇ ਪੀਜੀਆਈ ਦੇ ਡਾਇਰੈਕਟਰ ਜਗਤ ਰਾਮ ਨੇ ਕੋਰੋਨਾ ਵਾਇਰਸ ਤੋਂ ਜੰਗ ਜਿੱਤਣ ਵਾਲੇ ਮਰੀਜ਼ਾਂ ਨਾਲ ਮਿਲ ਕੇ ਬੂੱਟੇ ਲਗਾਏ। ਬੂੱਟੇ ਲਗਾਉਣ ਦੀ ਸ਼ੁਰੂਆਤ ਕੋਰੋਨਾ ਮਹਾਂਮਾਰੀ ਨੂੰ ਮਾਤ ਦੇਣ ਵਾਲੀ ਅੱਠ ਸਾਲ ਦੀ ਬੱਚੀ ਜਸਲੀਨ ਤੋਂ ਬੂੱਟੇ ਲਗਵਾ ਕੇ ਕੀਤੀ ਗਈ। ਇਸ ਦੌਰਾਨ ਡਾਕਟਰਾਂ ਵੱਲੋਂ ਵਿਸ਼ੇਸ਼ ਤੌਰ 'ਤੇ ਲੋਕਾਂ ਨੂੰ ਵਾਤਾਵਰਣ ਦੀ ਸਾਫ ਸਫਾਈ ਵੱਲ ਧਿਆਨ ਦੇਣ ਤੇ ਬੂੱਟੇ ਲਗਾਉਣ ਲਈ ਪ੍ਰੇਰਤ ਕੀਤਾ ਗਿਆ। ਇਸ ਤੋਂ ਇਲਾਵਾ ਡਾਕਟਰਾਂ ਵੱਲੋਂ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਰੀ ਕੀਤੀ ਗਈ ਹਿਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ।