ਫਗਵਾੜਾ ਦੇ ਐਮ.ਐਲ.ਏ ਬਲਵਿੰਦਰ ਸਿੰਘ ਧਾਲੀਵਾਲ ਨੇ ਸਫ਼ਾਈ ਕਰਮਚਾਰੀਆਂ ਨੂੰ ਵੰਡਿਆ ਰਾਸ਼ਨ - corona virus
ਫਗਵਾੜਾ: ਕੋਰੋਨਾ ਵਾਇਰਸ ਦੀ ਲਾਗ ਵਿੱਚ ਕੰਮ ਕਰ ਰਹੇ ਸਫਾਈ ਕਰਮਾਚਾਰੀਆਂ ਨੂੰ ਐਮਐਲਏ ਬਲਵਿੰਦਰ ਸਿੰਘ ਨੇ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਰਾਸ਼ਨ ਵੰਡਿਆ। ਐਮਐਲਏ ਬਲਵਿੰਦਰ ਸਿੰਘ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਇਸ ਮਹਾਂਮਾਰੀ ਵਿੱਚ ਆਪਣੀ ਜਾਨ ਦੀ ਪਰਵਾਹ ਕੀਤੇ ਬਿਨ੍ਹਾਂ ਸ਼ਹਿਰ ਨੂੰ ਸਾਫ਼ ਸੁਥਰਾ ਰੱਖ ਰਹੇ ਹਨ। ਇਸ ਮਹਾਂਮਾਰੀ ਵਿੱਚ ਆਪਣਾ ਅਹਿਮ ਯੋਗਦਾਨ ਦੇ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਇਸ ਮਹਾਂ ਮਾਰੀ ਦੇ ਪ੍ਰਕੋਪ ਤੋਂ ਆਪਣਾ ਬਚਾਅ ਕਰਨ ਤੇ ਸੂਬਾ ਸਰਕਾਰ ਵੱਲੋਂ ਜਾਰੀ ਹੋਈ ਹਿਦਾਇਤਾਂ ਦੀ ਪਾਲਣਾ ਕਰਨ।