ਫਗਵਾੜਾ ਵਿਖੇ ਕਿਸਾਨਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ
ਕਪੂਰਥਲਾ: ਸੰਯੁਕਤ ਕਿਸਾਨ ਮੋਰਚਾ ਦੀ ਕਾਲ ’ਤੇ ਕਿਸਾਨਾਂ ਨੇ ਅੱਜ ਕਰੀਬ ਦੋ ਘੰਟੇ ਤੋਂ ਵੱਧ ਸਮੇਂ ਤੱਕ ਨੈਸ਼ਨਲ ਹਾਈਵੇ ਨੰਬਰ ਇੱਕ ਨੂੰ ਬੰਦ ਕੀਤਾ ਗਿਆ। ਇਸ ਮੌਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਬੜੇ ਹੀ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਸੰਬੰਧੀ ਤਿੰਨਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਕਿਸਾਨਾਂ ਨੇ ਦੇਸ਼ ਦੇ ਪ੍ਰਧਾਨਮੰਤਰੀ ’ਤੇ ਤਿੱਖਾ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਇਹੋ ਜਿਹਾ ਪ੍ਰਧਾਨ ਮੰਤਰੀ ਉਨ੍ਹਾਂ ਨੇ ਅੱਜ ਤਕ ਨਹੀਂ ਵੇਖਿਆ ਜਿਹੜਾ ਕਿ ਕਿਸਾਨਾਂ ਦੇ ਹੱਕ ਦੀ ਗੱਲ ਨਾ ਕਰਕੇ ਕਿਸਾਨਾਂ ਦੀ ਰੋਟੀ ਖੋਹਣ ਦਾ ਕੰਮ ਕਰ ਰਿਹਾ ਹੈ।