ਪੇਂਡੂ ਸਿਹਤ ਡਿਸਪੈਂਸਰੀਆਂ 'ਚ ਕੰਮ ਕਰਦੇ ਰੂਰਲ ਫਾਰਮੇਸੀ ਅਫ਼ਸਰਾਂ ਨੇ ਸਰਕਾਰ ਨੂੰ ਮੋੜੇ ਆਪਣੇ ਪ੍ਰਸੰਸ਼ਾ ਪੱਤਰ
ਗੁਰਦਾਸਪੁਰ: ਪੰਜਾਬ 'ਚ ਪਿਛਲੇ 14 ਸਾਲਾਂ ਤੋਂ ਪੇਂਡੂ ਸਿਹਤ ਡਿਸਪੈਂਸਰੀਆਂ ਵਿੱਚ ਕੰਮ ਕਰ ਰਹੇ ਰੂਰਲ ਫਾਰਮੇਸੀ ਅਫ਼ਸਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਵੱਲੋਂ ਕੋਰੋਨਾ ਵਾਇਰਸ ਨਾਲ ਸਬੰਧਤ ਡਿਊਟੀ ਸਮੇਤ ਹੋਰ ਸਾਰੀਆਂ ਐਮਰਜੈਂਸੀ ਡਿਊਟੀਆਂ ਦਾ ਬਾਈਕਾਟ ਕਰਕੇ ਪਿਛਲੇ 29 ਦਿਨਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। 29 ਦਿਨਾਂ ਬਾਅਦ ਵੀ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ, ਜਿਸ ਦੇ ਰੋਸ ਵਜੋਂ ਅਫ਼ਸਰਾਂ ਨੇ ਕੋਰੋਨਾ ਡਿਊਟੀ ਦੌਰਾਨ ਸਰਕਾਰ ਵੱਲੋਂ ਦਿੱਤੇ ਗਏ ਪ੍ਰਸ਼ੰਸਾ ਪੱਤਰ ਵਾਪਿਸ ਕਰਨ ਦਾ ਫ਼ੈਸਲਾ ਕੀਤਾ।