ਫਿਲੌਰ ਪੁਲਿਸ ਨੇ ਤਿੰਨ ਭਗੌੜਿਆਂ ਨੂੰ ਕੀਤਾ ਗ੍ਰਿਫ਼ਤਾਰ - ਕਸਬਾ ਫਿਲੌਰ ਪੁਲਿਸ
ਜਲੰਧਰ: ਕਸਬਾ ਫਿਲੌਰ ਪੁਲਿਸ ਨੇ ਭਗੌੜਿਆਂ 'ਤੇ ਸ਼ਿੰਕਜਾ ਕੱਸਣਾ ਸ਼ੁਰੂ ਕੀਤਾ ਹੈ। ਇਸੇ ਤਹਿਤ ਉਨ੍ਹਾਂ ਨੇ ਪੁਰਾਣੇ ਚੱਲ ਰਹੇ ਵੱਖ-ਵੱਖ ਕੇਸਾਂ ਦੇ 3 ਭਗੌੜਿਆਂ ਨੂੰ ਵੱਖ-ਵੱਖ ਸ਼ਹਿਰਾਂ ਤੋਂ ਗ੍ਰਿਫ਼ਤਾਰ ਕੀਤਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਚਓ ਨੇ ਕਿਹਾ ਕਿ ਐਸਐਸਪੀ ਸੰਦੀਪ ਗਰਗ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਇਹ ਮੁਹਿੰਮ ਚਲਾਈ ਗਈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜੇਕਰ ਕਿਸੇ ਦੋਸ਼ੀ ਨੂੰ ਪਛਾਣਦੇ ਹਨ ਤਾਂ ਉਸਦਾ ਪਤਾ ਪੁਲਿਸ ਨੂੰ ਦੇਣ ਤਾਂ ਜੋ ਅਜਿਹੇ ਸ਼ਰਾਰਤੀ ਅਨਸਰਾਂ 'ਤੇ ਨਕੇਲ ਪਾਈ ਜਾ ਸਕੇ।