ਸੋਸ਼ਲ ਮੀਡੀਆ 'ਤੇ ਬੰਦੂਕਾਂ ਨਾਲ ਫ਼ੋਟੋਆਂ ਨੇ ਦਖਾਇਆ ਜੇਲ੍ਹ ਦਾ ਰਾਹ - jalandhar update
ਜਲੰਧਰ: ਪਿਸਤੌਲਾਂ ਨਾਲ ਫ਼ੋਟੋਆਂ ਖਿੱਚ ਕੇ ਸੋਸ਼ਲ ਮੀਡੀਆ 'ਤੇ ਪਾਉਣ ਦੇ ਕਰੇਜ਼ ਨੇ ਦੋ ਨੌਜਵਾਨਾਂ ਨੂੰ ਸਲਾਖਾਂ ਪਿੱਛੇ ਪਹੁੰਚਾ ਦਿੱਤਾ ਹੈ। ਥਾਣਾ ਭਾਰਗੋ ਕੈਂਪ ਦੇ ਐਸਐਚਓ ਭਗਵਾਨ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ। ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਵੇਂ ਮੁਲਜ਼ਮਾਂ ਰਮਨ ਕੁਮਾਰ ਤੇ ਮਨਦੀਪ ਨੂੰ ਕਾਬੂ ਕਰਕੇ 12 ਬੋਰ ਪਿਸਤੌਲ ਬਰਾਮਦ ਕਰ ਲਏ ਹਨ। ਰਮਨ ਤੋਂ ਮੋਬਾਇਲ ਫੋਨ ਵੀ ਬਰਾਮਦ ਕੀਤਾ ਗਿਆ ਹੈ ਜਿਸ ਵਿੱਚ ਸੋਸ਼ਲ ਮੀਡੀਆ 'ਤੇ ਤਸਵੀਰ ਪਾਈ ਗਈ ਸੀ। ਦੋਵਾਂ ਨੌਜਵਾਨਾਂ ਵਿਰੁੱਧ ਕੇਸ ਦਰਜ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੋਂ ਅਦਾਲਤ ਨੇ ਦੋਵਾਂ ਨੂੰ ਅੱਠ ਤਰੀਕ ਤੱਕ ਰਿਮਾਂਡ 'ਤੇ ਭੇਜਿਆ ਹੈ।