ਸੰਗਤ ਨੇ ਕੇਂਦਰ ਸਰਕਾਰ ਕੋਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਮੰਗ - ਕੇਂਦਰ ਸਰਕਾਰ
ਗੁਰਦਾਸਪੁਰ:ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਭਾਵ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੇ ਡੇਰਾ ਬਾਬਾ ਨਾਨਕ ਵਿਖੇ ਭਾਰਤ-ਪਾਕਿ ਸਰਹੱਦ 'ਤੇ ਬਣੇ ਦਰਸ਼ਨੀ ਸਥਲ ਤੋਂ ਦੂਰਬੀਨ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ। ਇਸ ਦੌਰਾਨ ਸੰਗਤ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਕੋਲੋਂ ਜਲਦ ਤੋਂ ਜਲਦ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਦੇ ਦਰਸ਼ਨਾਂ ਲਈ ਸੰਗਤ ਨੂੰ ਪੂਰੀ ਖੁੱਲ੍ਹ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਗੁਰਦੁਆਰਾ ਸਾਹਿਬ ਜਾਣ ਲਈ ਪਾਸਪੋਰਟ ਸਬੰਧੀ ਸ਼ਰਤਾਂ ਨੂੰ ਖ਼ਤਮ ਕਰ ਦੇਣਾ ਚਾਹੀਦਾ ਹੈ ਤਾਂ ਜੋ ਸੰਗਤ ਅਸਾਨੀ ਤੇ ਬਿਨਾਂ ਕਿਸੇ ਸ਼ਰਤੇ ਗੁਰੂ ਘਰ ਦੇ ਦਰਸ਼ਾਂ ਲਈ ਜਾ ਸਕੇ।