ਲੁਧਿਆਣਾ 'ਚ ਨਾਂਦੇੜ ਸਾਹਿਬ ਤੋਂ ਪਹੁੰਚੇ ਸ਼ਰਧਾਲੂਆਂ ਨੇ ਆਪਣੇ ਰਹਿਣ ਵਾਲੀਆਂ ਥਾਵਾਂ ਦੀ ਵੀਡੀਓ ਕੀਤੀਆਂ ਸਾਂਝੀਆਂ - ਲੁਧਿਆਣਾ
ਲੁਧਿਆਣਾ: ਇੱਕ ਪਾਸੇ ਜਿੱਥੇ ਨਾਂਦੇੜ ਸਾਹਿਬ ਤੋਂ ਆਏ ਸ਼ਰਧਾਲੂਆਂ ਦੇ ਲਗਾਤਾਰ ਇੱਕ ਤੋਂ ਬਾਅਦ ਇੱਕ ਕੋਰੋਨਾ ਪੌਜ਼ੀਟਿਵ ਪਾਏ ਜਾਣ ਤੋਂ ਬਾਅਦ ਲੁਧਿਆਣਾ ਵਿੱਚ ਕੋਰੋਨਾ ਦਾ ਕਹਿਰ ਆ ਗਿਆ ਹੈ। ਉੱਥੇ ਹੀ ਦੂਜੇ ਪਾਸੇ ਇਨ੍ਹਾਂ ਮਰੀਜ਼ਾਂ ਵੱਲੋਂ ਆਪਣੇ ਰਹਿਣ ਵਾਲੀਆਂ ਥਾਵਾਂ ਦੀ ਵੀਡੀਓ ਲਗਾਤਾਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਜਾ ਰਹੀ ਹੈ ਕਿ ਉਹ ਕਿਸ ਹਾਲਾਤਾਂ 'ਚ ਰਹਿ ਰਹੇ ਹਨ। ਦੂਜੇ ਪਾਸੇ ਲੁਧਿਆਣਾ ਦੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨੇ ਇਸ ਪੂਰੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ