ਪੰਜਾਬ

punjab

ਨਗਰ ਕੌਂਸਲ ਦਫ਼ਤਰ ਅੱਗੇ ਘੜਾ ਭੰਨ ਸਫ਼ਾਈ ਕਾਮਿਆਂ ਕੀਤਾ ਪਿੱਟ ਸਿਆਪਾ

By

Published : May 31, 2021, 8:47 PM IST

ਸ੍ਰੀ ਮੁਕਤਸਰ ਸਾਹਿਬ: ਸਫ਼ਾਈ ਮੁਲਾਜ਼ਮਾਂ ਵਲੋਂ ਸੂਬਾ ਪੱਧਰੀ ਹੜਤਾਲ ਕੀਤੀ ਜਾ ਰਹੀ ਹੈ। ਜਿਸ ਨੂੰ ਲੈਕੇ ਸ੍ਰੀ ਮੁਕਤਸਰ ਸਾਹਿਬ 'ਚ ਵੀ ਸਫ਼ਾਈ ਕਾਮਿਆਂ ਦੀ ਹੜਤਾਲ ਜਾਰੀ ਹੈ। ਜਿਸ ਨੂੰ ਲੈਕੇ ਉਨ੍ਹਾਂ ਨਗਰ ਕੌਂਸਲ ਦਫ਼ਤਰ ਦੇ ਬਾਹਰ ਘੜਾ ਭੰਨ ਸਰਕਾਰ ਦਾ ਪਿੱਟ ਸਿਆਪਾ ਕੀਤਾ। ਇਸ ਮੌਕੇ ਸਫ਼ਾਈ ਕਾਮਿਆਂ ਦਾ ਕਹਿਣਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਲਾਰੇ ਹੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਸਰਕਾਰ ਵਲੋਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।

ABOUT THE AUTHOR

...view details