ਮੁਲਾਜ਼ਮ ਜਥੇਬੰਦੀਆਂ ਵੱਲੋਂ ਸੂਬਾ ਸਰਕਾਰ ਦਾ ਪਿੱਟ ਸਿਆਪਾ - ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ
ਫਿਰੋਜ਼ਪੁਰ: ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਜ਼ਿਲ੍ਹਾ ਫਿਰੋਜ਼ਪੁਰ ਵੱਲੋ ਆਪਣੀਆਂ ਮੰਗਾਂ ਦੇ ਹੱਕ ਵਿਚ ਮੁਕੰਮਲ ਕਲਮਛੋੜ ਹੜਤਾਲ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਦੇ ਵੱਲੋਂ ਡੀ.ਸੀ. ਦਫਤਰ ਸਾਹਮਣੇ ਜ਼ਬਰਦਸਤ ਪ੍ਰਦਰਸ਼ਨ ਕਰਦੇ ਹੋਏ ਸੂਬਾ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ ਹੈ। ਪੈਨਸ਼ਨਰ ਅਤੇ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਵੱਲੋ ਲਗਾਤਾਰ ਅਪਣਾਏ ਜਾ ਰਹੇ ਮੁਲਾਜ਼ਮ-ਪੈਨਸ਼ਨਰ ਵਿਰੋਧੀ ਵਤੀਰੇ ਦੀ ਸ਼ਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਉਨ੍ਹਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਕਲਮਛੋੜ ਹੜਤਾਲ ਨੂੰ ਲੈਕੇ ਆਮ ਲੋਕਾਂ ਕੰਮਾਂ ਨੂੰ ਲੈਕੇ ਖੱਜਲ ਖੁਆਰ ਹੁੰਦੇ ਵੀ ਵਿਖਾਈ ਦੇ ਰਹੇ ਹਨ।