ਪੀ.ਐਲ. ਬੋਨਸ ਨੂੰ ਲੈ ਕੇ ਰੇਲਵੇ ਕਰਮਚਾਰੀਆਂ ਨੇ ਕੀਤਾ ਰੋਸ ਪ੍ਰਦਰਸ਼ਨ - protest
ਫ਼ਿਰੋਜ਼ਪੁਰ: ਰੇਲਵੇ ਮੰਤਰਾਲੇ ਵੱਲੋਂ ਪੀ.ਐਲ. ਬੋਨਸ ਜੋ ਕਿ ਹਰ ਸਾਲ ਦੁਸਹਿਰੇ ਮੌਕੇ ਸਾਰੇ ਕਰਮਚਾਰੀਆਂ ਨੂੰ ਦਿੱਤਾ ਜਾਂਦਾ ਸੀ, ਪਰ ਇਸ ਵਾਰ ਬੋਨਸ ਨੂੰ ਲੈ ਕੇ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ। ਜਿਸ ਦੇ ਰੋਸ ਵਜੋਂ ਅੱਜ ਦਿਨ ਬੁੱਧਵਾਰ ਨੂੰ ਉੱਤਰ ਰੇਲਵੇ ਮਜ਼ਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕਰ ਕੇ ਸਰਕਾਰ ਦਾ ਪਿੱਟ-ਸਿਆਪਾ ਕੀਤਾ ਗਿਆ। ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਵੀ ਤਿੱਖੇ ਕੀਤੇ ਜਾਣਗੇ।