ਐਸਜੀਪੀਸੀ ਨੇ ਗੁਰਦੁਆਰਾ ਸਤਲਾਣੀ ਸਾਹਿਬ ਵਿਖੇ ਲਗਾਏ ਪੌਦੇ - ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਤਲਾਣੀ ਸਾਹਿਬ, ਅੰਮ੍ਰਿਤਸਰ ਵਿਖੇ ਪੌਦੇ ਲਗਾਏ ਗਏ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਸਾਰੇ ਵੱਡੇ ਗੁਰਦੁਆਰਿਆਂ ਦੇ ਅੰਦਰ ਇੱਕ ਏਕੜ ਰਕਬੇ 'ਤੇ ਰੁੱਖ ਲਗਾਏ ਜਾਣਗੇ।