ਪੰਜਾਬ

punjab

ETV Bharat / videos

ਪਲਾਸਟਿਕ ਫੈਕਟਰੀ ‘ਚ ਲੱਗੀ ਭਿਆਨਕ ਅੱਗ - Plastic factory

By

Published : Nov 1, 2021, 5:20 PM IST

ਪਟਿਆਲਾ: ਜ਼ਿਲੇ ਦੀ ਲੱਕੜ ਮੰਡੀ ਵਿੱਚ ਭਿਆਨਕ ਅੱਗ (Fire) ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਅੱਗ ਲੱਗਣ ਦੇ ਕਾਰਨ ਪਲਾਸਟਿਕ ਫੈਕਟਰੀ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਇਸ ਹਾਦਸੇ ਦੇ ਵਿੱਚ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਗੋਦਾਮ ਮਾਲਕ ਦਾ ਭਾਰੀ ਨੁਕਸਾਨ ਹੋਇਆ ਹੈ। ਪੀੜਤ ਗੋਦਾਮ ਮਾਲਿਕ ਨੇ ਦੱਸਿਆ ਕਿ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਓਧਰ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ (Fire brigade) ਵੀ ਮੌਕੇ ਤੇ ਪਹੁੰਚਿਆ ਹੈ ਜਿਸ ਵੱਲੋਂ ਲਗਭਗ ਅੱਗ ਤੇ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਗ ਭਿਆਨਕ ਲੱਗੀ ਸੀ ਹਾਲਾਂਕਿ ਅੱਗ ਕਿਸ ਤਰ੍ਹਾਂ ਲੱਗੀ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਉਨ੍ਹਾਂ ਦੱਸਿਆ ਕਿ ਇਹ ਘਟਨਾ ਕਿਵੇਂ ਵਾਪਰੀ ਹੈ ਇਸ ਦੀ ਜਾਂਚ ਕਰੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਗ ਬੁਝਾਉਣ ਦੇ ਲਈ ਵੱਡੀ ਗਿਣਤੀ ਦੇ ਵਿੱਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚੀਆਂ ਹਨ।

ABOUT THE AUTHOR

...view details