ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸੰਗਤ ‘ਚ ਖੁਸ਼ੀ - ਕਰਤਾਰਪੁਰ ਸਾਹਿਬ
ਅੰਮ੍ਰਿਤਸਰ: ਕੇਂਦਰ ਸਰਕਾਰ (Central Government) ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਐਲਾਨ ਦੀ ਖੁਸ਼ੀ 'ਚ ਵਿਰਾਸਤੀ ਮਾਰਗ 'ਤੇ ਬੀਜੇਪੀ ਦੇ ਵਰਕਰਾਂ (BJP workers) ਨੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ ਹੈ। ਇਸ ਮੌਕੇ ਇਨ੍ਹਾਂ ਬੀਜੇਪੀ ਦੇ ਵਰਕਰਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਨਰੇਂਦਰ ਮੋਦੀ (Prime Minister Narendra Modi) ਇੱਕ ਦੂਰ ਅਦੇਸ਼ੀ ਵਿਅਕਤੀ ਹਨ। ਜਿਨ੍ਹਾਂ ਨੇ ਹਮੇਸ਼ਾ ਹੀ ਸਭ ਧਰਮਾਂ ਦਾ ਸਤਿਕਾਰ ਕੀਤਾ ਹੈ। ਅਤੇ ਆਪਣੀ ਸੂਝ-ਬੂਝ ਨਾਲ ਦੇਸ਼ ਨੂੰ ਤਰੱਕੀ ਦੇ ਰਾਹ ‘ਤੇ ਤੁਰਿਆ ਹੈ।