ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅਫ਼ਗਾਨਿਸਤਾਨ ਨਾਲ ਕਰਨ ਗੱਲ: ਜਗੀਰ ਕੌਰ
ਜਲੰਧਰ: ਪਿਛਲੇ ਦਿਨੀਂ ਅਫ਼ਗਾਨਿਸਤਾਨ (Afghanistan) ਵਿੱਚ ਤਾਲਿਬਾਨ (Taliban) ਵੱਲੋਂ ਜਬਰਨ ਸਿੱਖਾਂ ਦਾ ਧਰਮ ਪਰਵਰਤਨ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦਾ ਭਾਰਤ ਵਿੱਚ ਲਗਾਤਾਰ ਵਿਰੋਧ ਹੋ ਰਿਹਾ ਹੈ। ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ (SGPC President Bibi Jagir Kaur) ਨੇ ਘਟਨਾ ਦੀ ਨਿਖੇਧੀ ਕਰਦਿਆ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਤੇ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨੂੰ ਅਫ਼ਗਾਨਿਸਤਾਨ (Afghanistan) ਦੇ ਨਾਲ ਗੱਲਬਾਤ ਕਰਨ ਅਤੇ ਸਿੱਖਾਂ ‘ਤੇ ਹੋ ਰਹੇ ਅੱਤਿਆਚਾਰ ਨੂੰ ਤੁਰੰਤ ਬੰਦ ਕਰਵਾਉਣ। ਇਸ ਮੌਕੇ ਉਨ੍ਹਾਂ ਨੇ ਇਸ ਮੁੱਦੇ ਨੂੰ ਯੂ.ਐੱਨ.ਓ ਵਿੱਚ ਵੀ ਚੁੱਕਣ ਦੀ ਗੱਲ ਕਹੀ ਗਈ ਹੈ।
Last Updated : Oct 24, 2021, 11:15 AM IST