PM Modi Security Breach: ਭਾਜਪਾ ਵੱਲੋਂ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਰੋਸ ਮੁਜ਼ਾਹਰਾ - ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ: ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਨੂੰ ਲੈਕੇ ਸਿਆਸਤ ਭਖਦੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਵਿੱਚ ਬੀਜੇਪੀ ਆਗੂਆਂ ਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜੰਮਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਫਿਰੋਜ਼ਪੁਰ ਵਿੱਚ ਹੋ ਰਹੀ ਬੀਜੇਪੀ ਦੀ ਰੈਲੀ ਵਿੱਚ ਭਾਰਤ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਰੈਲੀ ਵਿੱਚ ਪਹੁੰਚਣਾ ਸੀ ਜਿੱਥੇ ਸਾਰੀਆਂ ਪਾਰਟੀਆਂ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਸੀ ਉੱਥੇ ਹੀ ਕਾਂਗਰਸ ਵੱਲੋਂ ਆਪਣੇ ਗੁੰਡੇ ਛੱਡ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਉੁਨ੍ਹਾਂ ਇਲਜ਼ਾਮ ਲਗਾਇਆ ਗਿਆ ਕਿ ਸੁਰੱਖਿਆ ਵੀ ਕੋਈ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਨਹੀਂ ਸੀ ਭਾਰਤ ਦੇ ਪ੍ਰਧਾਨ ਮੰਤਰੀ ਸਨ।