ਗੁਰਦਾਸਪੁਰ 'ਚ ਪੀਐਮ ਮੋਦੀ ਦਾ ਪੁਤਲਾ ਫੂਕ ਕੀਤਾ ਗਿਆ ਰੋਸ ਪ੍ਰਦਰਸ਼ਨ - ਸ੍ਰੀ ਗੁਰੂ ਰਵਿਦਾਸ ਜੀ
ਗੁਰਦਾਸਪੁਰ: ਸ੍ਰੀ ਗੁਰੂ ਰਵਿਦਾਸ ਜੀ ਦੇ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੇ ਰੋਸ ਵਜੋਂ ਰਵਿਦਾਸ ਸਮਾਜ ਵਲੋਂ ਕੀਤੇ ਗਏ ਪੰਜਾਬ ਬੰਦ ਦਾ ਅਸਰ ਗੁਰਦਾਸਪੁਰ ਵਿੱਚ ਵੇਖਣ ਨੂੰ ਮਿਲਿਆ। ਰਵਿਦਾਸ ਸਮਾਜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ। ਸ੍ਰੀ ਗੁਰੂ ਰਵਿਦਾਸ ਨਿਰਮਾਣ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਅਤੇ ਵੱਖ-ਵੱਖ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ 'ਚ ਮੰਦਰ ਨੂੰ ਢਾਹੁਣ ਦੇ ਸਬੰਧ 'ਚ ਸੁਪਰੀਮ ਕੋਰਟ ਵੱਲੋਂ ਲਏ ਗਏ ਫੈਸਲਾ ਵਿਰੁੱਧ ਵੱਖ-ਵੱਖ ਜਥੇਬੰਦੀਆ 'ਚ ਗੁੱਸੇ ਦੀ ਲਹਿਰ ਹੈ, ਜਿਸ ਕਾਰਨ ਅੱਜ ਅਸੀਂ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਗੁੱਸੇ 'ਚ ਲੋਕਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਹੈ। ਇਸ ਮੌਕੇ 'ਤੇ ਉਨ੍ਹਾਂ ਮੰਗ ਕੀਤੀ ਕਿ ਜੇਕਰ ਗੁਰਦੁਆਰਾ ਸਾਹਿਬ ਜਲਦ ਨਾ ਬਣਾਇਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।