ਪੀਐਮ ਮੋਦੀ ਦੀ ਲੰਮੀ ਉਮਰ ਲਈ ਗੁਰਦੁਆਰਾ ਸਾਹਿਬ 'ਚ ਹੋਈ ਅਰਦਾਸ, ਵੀਡੀਓ ਹੋਈ ਵਾਇਰਲ - ਗੁਰਮੇਲ ਸਿੰਘ
ਬਠਿੰਡਾ: ਇੱਥੇ ਦੇ ਬੀੜ ਤਲਾਬ ਬਸਤੀ ਦੀ ਸਰਪੰਚ ਰਾਜਪਾਲ ਕੌਰ ਦੇ ਪਤੀ ਗੁਰਮੇਲ ਸਿੰਘ ਵੱਲੋਂ ਗੁਰਦੁਆਰਾ ਸਾਹਿਬ ਜਾ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਮੀ ਉਮਰ ਦੀ ਅਰਦਾਸ ਕੀਤੀ ਗਈ। ਅਰਦਾਸ ਵਿੱਚ ਗੁਰਮੇਲ ਸਿੰਘ ਨੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਵਿੱਚ ਦਲਿਤ ਮੁੱਖ ਮੰਤਰੀ ਬਣਾਏ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦਲਿਤਾਂ ਦਾ ਦਰਦ ਸਮਝ ਰਹੇ ਹਨ।