ਪੀ.ਓ. ਸਟਾਫ਼ ਦੇ ਹੱਥੇ ਚੜ੍ਹਿਆ ਜਬਰ ਜਨਾਹ ਮਾਮਲੇ ਦਾ ਭਗੌੜਾ - ਬਲਾਤਕਾਰ ਮਾਮਲੇ ਦਾ ਭਗੌੜਾ
ਬਠਿੰਡਾ ਪੁਲਿਸ ਨੇ ਜਬਰ ਜਨਾਹ ਦੇ ਮਾਮਲੇ 'ਚ ਭਗੌੜੇ ਚੱਲ ਰਹੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਇਸ ਮੁਲਜ਼ਮ ਵਿਰੁੱਧ ਇੱਕ ਨਾਬਾਲਗ ਕੁੜੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਵਿੱਚ ਪੁਲਿਸ ਨੇ ਕੇਸ ਦਰਜ ਕੀਤਾ ਸੀ ਜਿਸ ਤੋਂ ਬਾਅਦ ਮੁਲਜ਼ਮ ਕੋਰਟ ਦੇ ਸਾਹਮਣੇ ਪੇਸ਼ ਨਹੀਂ ਹੋ ਸਕਿਆ ਅਤੇ ਮਾਣਯੋਗ ਅਦਾਲਤ ਨੇ ਮੁਲਜ਼ਮ ਨੂੰ ਭਗੌੜਾ ਐਲਾਨ ਦਿੱਤਾ। ਬਠਿੰਡਾ ਪੀ.ਓ. ਸਟਾਫ਼ ਦੇ ਇੰਚਾਰਜ ਰਾਜਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਨਿੱਚਵਾਰ ਨੂੰ ਜ਼ਿਰਕਪੁਰ ਤੋਂ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ। ਮੁਲਜ਼ਮ ਨੂੰ ਸਬੰਧਿਤ ਥਾਣੇ ਨੂੰ ਸੌਂਪਿਆ ਜਾਵੇਗਾ ਤਾਂ ਕਿ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।