'ਜ਼ਹਿਰੀਲੀ ਸ਼ਰਾਬ ਤਰਾਸਦੀ': 'ਆਪ' ਨੇ ਤ੍ਰਿਪਤ ਬਾਜਵਾ ਦੀ ਕੋਠੀ ਘੇਰ ਕੀਤਾ ਪ੍ਰਦਰਸ਼ਨ - Poisonous alcohol tragedy in punjab
ਗੁਰਦਾਸਪੁਰ: ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈ ਵੱਡੀ ਤਰਾਸਦੀ ਨੇ ਪੰਜਾਬ ਸਰਕਾਰ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਹਨ। ਵਿਰੋਧੀ ਪਾਰਟੀਆਂ ਵੀ ਕਾਂਗਰਸ ਸਰਕਾਰ ਨੂੰ ਇਸ ਮੁੱਦੇ 'ਤੇ ਘੇਰ ਰਹੀਆਂ ਹਨ। ਇਸੇ ਤਹਿਤ ਹੀ ਆਮ ਆਦਮੀ ਪਾਰਟੀ ਨੇ ਸੂਬੇ ਭਰ ਵਿੱਚ ਪ੍ਰਦਰਸ਼ਨ ਕੀਤੇ। ਕਾਦੀਆਂ ਵਿੱਚ ਵੀ 'ਆਪ' ਨੇ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਠੀ ਦਾ ਘਿਰਾਓ ਕੀਤਾ। 'ਆਪ' ਵਰਕਰਾਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਇਸ ਸਭ ਲਈ ਜਿੰਮੇਵਾਰ ਹਨ ਅਤੇ ਉਨ੍ਹਾਂ ਨੂੰ ਅਸਤੀਫਾ ਦੇਣਾ ਚਾਹੀਦਾ ਹੈ।