ਜ਼ਹਿਰੀਲੀ ਸ਼ਰਾਬ ਮਾਮਲਾ: ਸੀਬੀਆਈ ਜਾਂਚ ਲਈ ਭਾਜਪਾ ਨੇ ਪੰਜਾਬ ਸਰਕਾਰ ਨੂੰ ਘੇਰਿਆ - ਭਾਜਪਾ ਨੇ ਪੰਜਾਬ ਸਰਕਾਰ ਨੂੰ ਘੇਰਿਆ
ਪਠਾਨਕੋਟ: ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਭਾਜਪਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਅੱਜ ਸੂਬੇ ਭਰ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪਠਾਨਕੋਟ ਦੇ ਭਾਜਪਾ ਵਰਕਰਾਂ ਤੇ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਭਾਜਪਾ ਆਗੂਆਂ ਨੇ ਬੀਤੇ ਦਿਨੀਂ ਮਾਝੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਕੈਪਟਨ ਸਰਕਾਰ ਨੂੰ ਘੇਰਿਆ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈਆਂ। ਇਸ ਸਭ ਦੇ ਲਈ ਕੈਪਟਨ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪਾਰਟੀ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਦੀ ਹੈ।