ਹੁਣ ਨੋਡਲ ਅਫ਼ਸਰ ਕਰਨਗੇ ਮੈਰਿਜ ਪੈਲੇਸ ਅਤੇ ਹੋਟਲਾਂ ਦੀ ਨਿਗਰਾਨੀ - ਨਾਲ ਬੈਠਕ ਕੀਤੀ ਗਈ
ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਕਾਰਨ ਪੁਲਿਸ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੀਆਂ ਗਾਈਡਲਾਈਨਜ਼ ਨੂੰ ਲਾਗੂ ਕਰਵਾਉਣ ਲਈ ਬੈਠਕਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਹੋਟਲ ਐਸੋਸੀਏਸ਼ਨ ਨਾਲ ਬੈਠਕ ਕੀਤੀ ਗਈ। ਇਸ ਦੌਰਾਨ ਹੋਟਲ ਐਸੋਸੀਏਸ਼ਨ ਵੱਲੋਂ ਵਿਆਹ ਸਮਾਗਮਾਂ ਦੀ ਚੈਕਿੰਗ ਸਬੰਧੀ ਕੁਝ ਮੰਗਾਂ ਪੁਲਿਸ ਪ੍ਰਸ਼ਾਸਨ ਅੱਗੇ ਰੱਖੀਆਂ ਗਈਆਂ ਜਿਸ ਨੂੰ ਧਿਆਨ ਚ ਰੱਖਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਨੋਡਲ ਅਫਸਰ ਦੀ ਨਿਯੁਕਤੀ ਕੀਤੀ ਗਈ ਹੈ ਜੋ ਸਿਵਲ ਕੱਪੜਿਆਂ ਚ ਸਮਾਗਮਾਂ ਦੀ ਜਾਂਚ ਕਰਨਗੇ। ਦੂਜੇ ਪਾਸੇ ਡੀਐੱਸਪੀ ਗੁਰਜੀਤ ਸਿੰਘ ਰੋਮਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਨੂੰ ਇੰਨ ਬਿੰਨ ਲਾਗੂ ਕਰਵਾਉਣ ਲਈ ਹਰ ਇੱਕ ਸਭੰਵ ਕੋਸ਼ਿਸ਼ ਕੀਤੀ ਜਾ ਰਹੀ ਹੈ।