ਰਾਏਕੋਟ 'ਚ ਪੁਲਿਸ ਪ੍ਰਸ਼ਾਸਨ ਨੇ ਵਪਾਰਕ ਐਸੋਸੀਏਸ਼ਨਾਂ ਨਾਲ ਕੀਤੀ ਗਈ ਮੀਟਿੰਗ - ਵਪਾਰਕ ਐਸੋਸੀਏਸ਼ਨਾਂ ਨਾਲ ਕੀਤੀ
ਲੁਧਿਆਣਾ: ਪੰਜਾਬ ਵਿੱਚ ਮੁੜ ਪੈਰ ਪਸਾਰ ਰਹੇ ਕੋਰੋਨਾ ਮਹਾਮਾਰੀ ਸਬੰਧੀ ਸਰਕਾਰ ਵੱਲੋਂ ਜਾਰੀ ਹਿਦਾਇਤਾਂ ਤੋਂ ਜਾਣੂ ਕਰਵਾਉਣ ਸਬੰਧੀ ਐਸਐਚਓ ਹੀਰਾ ਸਿੰਘ ਸੰਧੂ ਵੱਲੋਂ ਸ਼ਹਿਰ ਦੀਆਂ ਵਪਾਰਕ ਐਸੋਸੀਏਸ਼ਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਜਾਰੀ ਹਿਦਾਇਤਾਂ ਜਿਵੇਂ ਕਿ ਰਾਤ ਨੂੰ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗਣ ਵਾਲੇ ਕਰਫਿਊ ਅਤੇ ਹਰ ਕਿਸੇ ਨੂੰ ਮਾਸਕ ਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਸਬੰਧੀ ਦੱਸਿਆ। ਉਨ੍ਹਾਂ ਕਿਹਾ ਕਿ ਰਾਤਰੀ ਕਰਫ਼ਿਊ ਕਾਰਨ ਸਾਰੇ ਬਜ਼ਾਰਾਂ ਵਿਚਲੀਆਂ ਦੁਕਾਨਾਂ ਤੇ ਕਾਰੋਬਾਰ ਆਦਿ ਰਾਤ ਨੂੰ 9 ਵਜੇ ਤੋਂ ਪਹਿਲਾਂ ਬੰਦ ਕਰ ਦਿੱਤੇ ਜਾਣ।
Last Updated : Mar 21, 2021, 11:03 PM IST