ਪੰਜਾਬ

punjab

ETV Bharat / videos

ਪੁਲਿਸ ਪ੍ਰਸ਼ਾਸਨ ਨੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕੱਢਿਆ ਫਲੈਗ ਮਾਰਚ - Police administration

By

Published : Feb 9, 2021, 5:18 PM IST

ਮਾਨਸਾ: ਅੱਜ ਮਾਨਸਾ ਪੁਲਿਸ ਨੇ ਨਗਰ ਕੌਂਸਲ ਚੋਣਾਂ ਸਬੰਧੀ ਐੱਸਐੱਸਪੀ ਸੁਰਿੰਦਰ ਲਾਂਬਾ ਦੀ ਅਗਵਾਈ ਵਿੱਚ ਫਲੈਗ ਮਾਰਚ ਕੱਢਿਆ। ਇਹ ਫਲੈਗ ਮਾਰਚ ਪੁਲਿਸ ਨੇ ਨਗਰ ਕੌਂਸਲ ਦੀ ਚੋਣ ਵਿੱਚ ਗ਼ਲਤ ਅਨਸਰਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਐਸਐਸਪੀ ਸੁਰਿੰਦਰ ਲਾਂਬਾ ਨੇ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਬਿਲਕੁਲ ਸਹੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ ਅਤੇ ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਨੂੰ ਕਿਸੇ ਡਰ ਜਾਂ ਕਿਸੇ ਭੈਅ ਵਿੱਚ ਰਹਿਣ ਦੀ ਲੋੜ ਨਹੀਂ ਹੈ। ਇਹ ਚੋਣਾਂ ਪੁਲਿਸ ਪ੍ਰਸ਼ਾਸਨ ਵੱਲੋਂ ਸਹੀ ਪ੍ਰਬੰਧ ਨਾਲ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀ ਹਦਾਇਤਾਂ ਦੇ ਮੁਤਾਬਕ ਸਾਰਾ ਪ੍ਰਬੰਧ ਕੀਤਾ ਜਾਵੇਗਾ ਅਤੇ ਜੋ ਕੋਈ ਗ਼ਲਤ ਅਨਸਰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਗ਼ਲਤ ਗਤੀਵਿਧੀ ਕਰਦਾ ਹੈ ਤਾਂ ਉਸ ਦੇ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details