ਕੋਰੋਨਾ ਸਬੰਧੀ ਹਦਾਇਤਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਸਖ਼ਤ - ਪੁਲਿਸ ਪ੍ਰਸ਼ਾਸਨ ਸਖ਼ਤ
ਜਲੰਧਰ: ਸੂਬੇ ’ਚ ਦਿਨ ਬ ਦਿਨ ਕੋਰੋਨਾ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ, ਜਿਸ ਕਾਰਨ ਸਰਕਾਰ ਨੇ ਸਖ਼ਤਾਈ ਕਰ ਦਿੱਤੀ ਹੈ ਤੇ ਹਰ ਜ਼ਿਲ੍ਹੇ ’ਚ ਪੁਲਿਸ ਪ੍ਰਸ਼ਾਸਨ ਵੀ ਸਖ਼ਤ ਹੋ ਗਿਆ ਹੈ। ਜੇਕਰ ਜਲੰਧਰ ਦੀ ਗੱਲ ਕੀਤੀ ਜਾਵੇ ਤਾਂ ਸ਼ਹਿਰ ’ਚ ਪੁਲਿਸ ਦੁਆਰਾ ਲੋਕਾਂ ਨੂੰ ਮਾਸਕ ਵੰਡੇ ਗਏ ਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੋ ਲੋਕਾਂ ਦੇ ਚਲਾਨ ਵੀ ਕੱਟੇ ਗਏ। ਇਸ ਮੌਕੇ ਕਈ ਲੋਕਾਂ ਨੂੰ ਚਿਤਾਵਨੀ ਦੇ ਕੇ ਛੱਡ ਵੀ ਦਿੱਤਾ ਗਿਆ ਤੇ ਟ੍ਰੈਫਿਕ ਅਧਿਕਾਰੀ ਨੇ ਕਿਹਾ ਕਿ ਕੋਰੋਨਾ ਦੇ ਖਾਤਮੇ ਲਈ ਹਦਾਇਤਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ।