ਪੰਜਾਬ

punjab

ETV Bharat / videos

ਕੁੜੀਆਂ ਦੇ ਨਾਲ ਛੇੜਖਾਨੀ ਕਰਨ ਵਾਲੇ ਨੌਜਵਾਨਾਂ ਦੀ ਖ਼ੈਰ ਨਹੀਂ - ਪਠਾਨਕੋਟ ਖ਼ਬਰ

By

Published : Feb 20, 2020, 3:07 AM IST

ਲਗਾਤਾਰ ਸਕੂਲਾਂ ਅਤੇ ਕਾਲਜਾਂ ਦੇ ਬਾਹਰ ਵਧ ਰਹੇ ਛੇੜਛਾੜ ਦੇ ਮਾਮਲੇ ਨੂੰ ਲੈ ਕੇ ਪਠਾਨਕੋਟ ਪੁਲਿਸ ਨੂੰ ਪਿਛਲੇ ਲੰਮੇ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਪੁਲਿਸ ਵੱਲੋਂ ਇਨ੍ਹਾਂ ਮਨਚਲੇ ਨੌਜਵਾਨਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਪਠਾਨਕੋਟ ਪੁਲਿਸ ਵੱਲੋਂ ਵੂਮੈਨ ਪ੍ਰੋਟੈਕਸ਼ਨ ਫੋਰਸ ਨੂੰ ਸਕੂਲ ਤੇ ਕਾਲਜਾ ਦੇ ਬਾਹਰ ਤੈਨਾਤ ਕਰ ਦਿੱਤਾ ਗਿਆ ਹੈ ਤੇ ਸਕੂਲ ਕਾਲਜਾਂ ਦੇ ਬਾਹਰ ਘੁੰਮਦੇ ਨੌਜਵਾਨਾਂ ਨੂੰ ਰੋਕ ਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮੌਕੇ ਪਠਾਨਕੋਟ ਦੇ ਡੀਐੱਸਪੀ ਨੇ ਦੱਸਿਆ ਕਿ ਇਸ ਮਾਮਲੇ ਦੀਆਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸੀ, ਜਿਸ ਕਾਰਨ ਉਨ੍ਹਾਂ ਵੱਲੋਂ ਸਕੂਲ ਤੇ ਕਾਲਜਾਂ ਦੇ ਬਾਹਰ ਪੁਲਿਸ ਨੂੰ ਤੈਨਾਤ ਕਰ ਦਿੱਤਾ ਹੈ।

ABOUT THE AUTHOR

...view details