ਚੋਣਾਂ ਤੋਂ ਪਹਿਲਾਂ ਪੁਲਿਸ ਤੇ CRPF ਦੀ ਵੱਡੀ ਕਾਰਵਾਈ ! - flag march in Raikot city for Punjab elections
ਲੁਧਿਆਣਾ:ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਦੇ ਮੱਦੇਨਜ਼ਰ ਰਾਏਕੋਟ ਪੁਲਿਸ ਅਤੇ ਪ੍ਰਸ਼ਾਸਨ ਚੌਕਸ ਹੈ। ਸ਼ਹਿਰ ਵਿੱਚ ਰਿਟਰਨਿੰਗ ਅਫ਼ਸਰ ਗੁਰਬੀਰ ਸਿੰਘ ਕੋਹਲੀ ਅਤੇ ਡੀਐਸਪੀ ਰਾਏਕੋਟ ਰਾਜਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਫਲੈਗ ਮਾਰਚ ਕੱਢਿਆ ਗਿਆ। ਪੁਲਿਸ ਵੱਲੋਂ ਫਲੈਗ ਮਾਰਚ ਸੁਰੱਖਿਆ ਦੇ ਮੱਦੇਨਜ਼ਰ ਡੀਐੱਸਪੀ ਦਫ਼ਤਰ ਰਾਏਕੋਟ ਤੋਂ ਸ਼ੁਰੂ ਹੋਇਆ ਅਤੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ, ਚੌਕਾਂ ਤੇ ਮੁਹੱਲਿਆਂ ਵਿੱਚ ਕੱਢਿਆ ਗਿਆ। ਇਸਦੇ ਨਾਲ ਹੀ ਪੁਲਿਸ ਅਤੇ ਸੀਆਰਪੀਐਫ ਜਵਾਨਾਂ ਵੱਲੋਂ ਬੱਸ ਸਟੈਂਡ ਵਿਖੇ ਬੱਸਾਂ ਅਤੇ ਸਵਾਰੀਆਂ ਦੇ ਸਮਾਨ ਦੀ ਚੈਕਿੰਗ ਕੀਤੀ ਗਈ। ਇਸਦੇ ਨਾਲ ਹੀ ਫੋਰਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸ਼ਹਿਰ ਦੇ ਨਾਜੁਕ ਬੂਥਾਂ ਅਤੇ ਵੱਧ ਵੱਸੋਂ ਵਾਲੇ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਨਾਂ ਕਿਸੇ ਡਰ ਭੈਅ ਤੋਂ ਆਪਣੇ ਸੰਵਿਧਾਨਕ ਹੱਕ ਦਾ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।