ਪੁਲਿਸ ਨੇ ਲੋਕਾਂ ਨੂੰ ਕੀਤੀ ਭਾਵੁਕ ਅਪੀਲ - coronavirus update
ਪੰਜਾਬ ਵਿੱਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਹੁਣ ਲੌਕਡਾਊਨ ਦਾ ਸਮਾਂ 6 ਵਜੇ ਤੋਂ ਸਵੇਰੇ ਪੰਜ ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਜਿਸ ਦੇ ਚੱਲਦੇ ਮਹਿਤਪੁਰ ਦੀ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਇਸ ਲੌਕਡਾਊਨ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਮਹਿਤਪੁਰ ਥਾਣਾ ਮੁਖੀ ਇੰਸਪੈਕਟਰ ਲਖਵੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਦੁਕਾਨਾਂ ਨੂੰ ਸਮੇਂ ਮੁਤਾਬਿਕ ਬੰਦ ਕਰ ਘਰ ਚਲੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਨਿਯਮਾਂ ਦੀ ਪਾਲਣਾ ਕਰਦਾ ਹੋਇਆ ਕਾਬੂ ਕੀਤਾ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।