ਲੁਧਿਆਣਾ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦੇ 5 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ - ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ
ਲੁਧਿਆਣਾ: ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦੇ 5 ਮੈਂਬਰਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ। ਇਨ੍ਹਾਂ ਦੋਸ਼ੀਆਂ ਵੱਲੋਂ ਕੁੱਝ ਦਿਨ ਪਹਿਲਾਂ ਗੈਸ ਸਲੰਡਰ ਦੀ ਡਿਲਵਰੀ ਕਰਨ ਵਾਲੇ ਪ੍ਰਵਾਸੀ ਤੋਂ ਹਥਿਆਰਾਂ ਦੀ ਨੋਕ 'ਤੇ 5500 ਰੁਪਏ ਦੀ ਲੁੱਟ ਕੀਤੀ ਗਈ ਸੀ। ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਸੀ ਜਿੱਥੋਂ ਪੁਲਿਸ ਨੂੰ ਪਹਿਚਾਣ ਕਰਕੇ ਇਹਨਾਂ ਨੂੰ ਫੜਨ ਵਿਚ ਆਸਾਨੀ ਹੋਈ। ਦੋਸ਼ੀਆਂ 'ਤੇ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ ਅਤੇ ਉਹ ਨਸ਼ਾ ਕਰਨ ਦੇ ਆਦੀ ਹਨ। ਗ੍ਰਿਫ਼ਤਾਰ ਕੀਤੇ ਲੁਟੇਰਿਆਂ ਕੋਲੋਂ ਕਈ ਮੋਬਾਇਲ ਵੀ ਬਰਾਮਦ ਕੀਤੇ ਗਏ ਅਤੇ ਦਾਤ ਕਿਰਪਾਨ ਅਤੇ ਖਿਡੌਣਾਨੁਮਾ ਪਿਸਤੌਲ ਵੀ ਬਰਾਮਦ ਕੀਤਾ ਗਿਆ ਜਿਸ ਨੂੰ ਦਿਖਾ ਕੇ ਉਹ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।