ਪੁਲਿਸ ਨੇ ਗੈਸ ਸਿਲੰਡਰ ਚੋਰਾਂ ਨੂੰ ਕੀਤਾ ਕਾਬੂ - jalandhar latest news in punjabi
ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਗੈਸ ਸਿਲੰਡਰ ਚੋਰੀ ਕਰਨ ਵਾਲੇ ਤਿੰਨ ਆਰੋਪੀਆਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਕੋਲੋ ਚੋਰੀ ਦੇ 6 ਸਿਲੰਡਰ ਬਰਾਮਦ ਕੀਤੇ ਗਏ ਹਨ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਏਐੱਸਆਈ ਅਮਰੀਕ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਦਮੋਰੀਆ ਪੁਲ 'ਤੇ ਨਾਕੇਬੰਦੀ ਕੀਤੀ ਗਈ ਸੀ। ਜਿਸ ਦੌਰਾਨ ਉਨ੍ਹਾਂ ਨੇ ਇਨ੍ਹਾਂ ਚੋਰਾਂ ਨੂੰ ਆਪਣੇ ਕਬਜ਼ੇ ਵਿੱਚ ਲਿਆ।