ਨਸ਼ੀਲੇ ਪਦਾਰਥਾਂ ਸਣੇ ਤਿੰਨ ਵਿਅਕਤੀ ਪੁਲਿਸ ਅੜਿੱਕੇ - ਹੋਰ ਖੁਲਾਸੇ ਹੋਣ ਦੀ ਉਮੀਦ
ਫਾਜ਼ਿਲਕਾ: ਅਬੋਹਰ ਉਪਮੰਡਲ ਦੇ ਥਾਣਾ ਬਹਾਵਵਾਲਾ ਦੀ ਪੁਲਿਸ ਨੇ ਨਸ਼ੇ ਨੂੰ ਵਧਾਵਾ ਦੇਣ ਵਾਲੇ ਵਿਅਕਤੀਆਂ ਖਿਲਾਫ ਮੁਹਿੰਮ ਚਲਾਈ ਗਈ ਹੈ। ਇਸੇ ਦੇ ਤਹਿਤ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ। ਇਸ ਸਬੰਧੀ ਡੀਐੱਸਪੀ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਗੁਪਤ ਸੂਚਨਾ ਦੇ ਆਧਾਰ ’ਤੇ ਦੋ ਵਿਅਕਤੀਆਂ ਕੋਲੋਂ 25000 ਗੋਲੀਆਂ ਅਤੇ ਇੱਕ ਵਿਅਕਤੀ ਦੇ ਘਰੋਂ 10 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਹੈ। ਫਿਲਹਾਲ ਪੁਲਿਸ ਨੇ ਨਸ਼ੇ ਦੇ ਸੌਦਾਗਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਅਦਾਲਤ ’ਚ ਪੇਸ਼ ਕਰਕੇ ਮੁਲਜ਼ਮਾਂ ਦਾ ਰਿਮਾਂਡ ਹਾਸਿਲ ਕਰ ਲਿਆ ਹੈ। ਪੁੱਛਗਿੱਛ ਦੌਰਾਨ ਕਰਕੇ ਮੁਲਜ਼ਮਾਂ ਕੋਲੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ।