ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਆਰੋਪੀ ਪੁਲਿਸ ਦੀ ਗ੍ਰਿਫ਼ਤ 'ਚ - ਤਿੰਨ ਆਰੋਪੀ ਪੁਲਿਸ ਨੇ ਗ੍ਰਿਫ਼ਤਾਰ ਕੀਤੇ
ਅੰਮ੍ਰਿਤਸਰ: ਥਾਣਾ ਗੇਟ ਹਕੀਮਾਂ ਦੇ ਅਧੀਨ ਆਉਂਦੇ ਇਲਾਕੇ 'ਚ ਪਿਛਲੇ ਲੰਬੇ ਸਮੇਂ ਤੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਆਰੋਪੀ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਹਨ ਅਤੇ ਇਨ੍ਹਾਂ ਤਿੰਨਾਂ ਆਰੋਪੀਆਂ ਦੀ ਪਛਾਣ ਜਸ਼ਨਦੀਪ ਸਿੰਘ, ਗੁਰਪ੍ਰੀਤ ਸਿੰਘ ਗੋਪੀ ਅਤੇ ਮਲਕੀਅਤ ਸਿੰਘ ਉਰਫ਼ ਬਾਬਾ ਵਜੋਂ ਹੋਈ ਹੈ। ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਕੋਲੋਂ 2 ਪਿਸਤੌਲ, ਦੇਸੀ 315 ਬੋਰ, ਇੱਕ ਪਿਸਤੌਲ ਦੇਸੀ 12 ਬੋਰ 4 ਰੌਂਦ ਜ਼ਿੰਦਾ ਕਾਰਤੂਸ ਦੋ ਦਾਤਰ ਇੱਕ ਮੋਬਾਇਲ, ਇੱਕ ਐਕਟਿਵਾ, ਇੱਕ ਮੋਟਰਸਾਈਕਲ ਤੇ ਪੰਚਲੋਹਾ ਬਰਾਮਦ ਕੀਤਾ ਹੈ। ਫਿਲਹਾਲ ਪੁਲਿਸ ਨੇ ਇਨ੍ਹਾਂ ਨੂੰ ਫੜ੍ਹ ਕੇ ਇਨ੍ਹਾਂ 'ਤੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Last Updated : Jan 20, 2021, 5:03 PM IST