1900 ਨਸ਼ੀਲੀ ਗੋਲੀਆਂ ਸਣੇ ਦੋ ਨੌਜਵਾਨ ਪੁਲਿਸ ਅੜਿਕੇ - ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ
ਫਰੀਦਕੋਟ: ਸੂਬੇ ਭਰ ’ਚ ਪੁਲਿਸ ਪ੍ਰਸ਼ਾਸਨ ਵੱਲੋਂ ਨਸਾ ਖਿਲਾਫ ਮੁਹਿੰਮ ਚਲਾਈ ਗਈ ਹੈ। ਇਸੇ ਤਹਿਤ ਜੈਤੋ ਪੁਲਿਸ ਨੇ ਦੋ ਨੌਜਵਾਨਾਂ ਨੂੰ 1900 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਦੀ ਟੀਮ ਗਸ਼ਤ ਕਰ ਰਹੀ ਸੀ ਇਸ ਦੌਰਾਨ ਦੌ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਚੈਨਾ ਰੋਡ ਤੋਂ ਜਾ ਰਹੇ ਸੀ, ਪੁਲਿਸ ਗੱਡੀ ਨੂੰ ਵੇਖ ਕੇ ਭੱਜਣ ਲੱਗੇ। ਪਰ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਸ਼ੱਕ ਦੇ ਆਧਾਰ ’ਤੇ ਪੁਲਿਸ ਨੇ ਦੋਹਾਂ ਨੌਜਵਾਨਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 1900 ਨਸ਼ੀਲੀ ਗੋਲੀਆਂ ਬਰਾਮਦ ਹੋਈਆ। ਫਿਲਹਾਲ ਕਾਬੂ ਕੀਤੇ ਗਏ ਦੋਹਾਂ ਨੌਜਵਾਨਾਂ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।